ਮੁਕਤਸਰ: ਸ੍ਰੀ ਮੁਕਤਸਰ ਸਾਹਿਬ: ਦੁਸਹਿਰੇ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ, 700 ਮੁਲਾਜ਼ਮ ਤਾਇਨਾਤ
ਸ੍ਰੀ ਮੁਕਤਸਰ ਸਾਹਿਬ ਵਿੱਚ ਦੁਸਹਿਰਾ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ। 3 ਐਸ.ਪੀ., 6 ਡੀ.ਐਸ.ਪੀ. ਅਤੇ 11 ਐਸ.ਐਚ.ਓ. ਸਮੇਤ 700 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸ਼ੱਕੀ ਵਸਤੂਆਂ, ਵਾਹਨਾਂ ਅਤੇ ਭੀੜ ਵਾਲੀਆਂ ਥਾਵਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।