ਐਸ ਐਸ ਪੀ ਬਟਾਲਾ ਅਸ਼ਵਨੀ ਗੁਟਿਆਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡੀਐਸਪੀ ਰਿਪੂਤਾਪਣ ਸਿੰਘ ਅਤੇ ਐਸਐਚਓ ਡੇਰਾ ਬਾਬਾ ਨਾਨਕ ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਗੈਰ ਕਾਨੂੰਨੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਨੇ ਡੇਰਾ ਬਾਬਾ ਨਾਨਕ ਸਮੇਤ ਇਸ ਦੇ ਨਾਲ ਲੱਗਦੇ ਪਿੰਡਾਂ ਵਿੱਚ ਫਲੈਗ ਮਾਰਚ ਕੱਢਿਆ।