ਫਿਲੌਰ: ਪਿੰਡ ਅਕਲਪੁਰ ਵਿਖੇ ਲੜਾਈ ਝਗੜੇ ਦੌਰਾਨ ਵਿਅਕਤੀ ਦੀ ਮੌਤ ਤੋਂ ਬਾਅਦ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਪ੍ਰੈਸ ਵਾਰਤਾ ਕਰਦਿਆਂ ਹੋਇਆਂ ਥਾਣਾ ਫਿਲੋਰ ਦੀ ਪੁਲਿਸ ਨੇ ਦੱਸਿਆ ਹੈ ਕਿ ਪਿੰਡ ਅਕਲਪੁਰ ਵਿਖੇ ਲੜਾਈ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਉਹਨਾਂ ਨੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿੱਤਾ ਹੈ। ਫੜੇ ਗਏ ਆਰੋਪੀਆਂ ਦੀ ਪਹਿਚਾਣ ਲਖਵੀਰ ਸਿੰਘ ਅਤੇ ਅਰਵਿੰਦ ਸਿੰਘ ਵਾਸੀ ਬੱਕਾ ਪੂਰ ਵੱਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਦੱਸਿਆ ਹੈ ਕਿ ਬਾਕੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿੱਤਾ ਜਾਵੇਗਾ।