ਨੰਗਲ: ਨਿਆ ਨੰਗਲ ਸੈਕਟਰ 2 ਦੇ ਗੁਰਦੁਆਰਾ ਸਾਹਿਬ ਵਿੱਚ ਗੁਰਮਤ ਸਮਾਗਮ ਦਾ ਕੀਤਾ ਗਿਆ ਆਯੋਜਨ
ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਨਯਾ ਨੰਗਲ ਵਲੋਂ ਆਰੰਭ ਕੀਤੀ ਗਈ ਗੁਰਮਤਿ ਸਮਾਗਮ ਦੀ ਲੜੀ ਦਾ ਅੱਜ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ ਦੋ ਨਯਾ ਨੰਗਲ ਵਿਖੇ ਸਜਾਇਆ ਗਿਆ । ਉੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਵੀ ਵਿਸ਼ੇਸ਼ ਤੌਰ ਤੇ ਸੰਗਤਾਂ ਦੇ ਦਰਸ਼ਨ ਕਰਨ ਲਈ ਪਹੁੰਚੇ ।