ਪਟਿਆਲਾ: ਪਿੰਡ ਸ਼ੇਰਗੜ੍ਹ ਨੇੜੇ ਪੁਲਿਸ ਨੇ 15 ਗ੍ਰਾਮ ਹੈਰੋਇਨ ਦੇ ਨਾਲ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਥਾਣਾ ਜੁਲਕਾਂ ਦੀ ਪੁਲਿਸ ਦੇ ਵੱਲੋਂ ਪਿੰਡ ਸ਼ੇਰਗੜ੍ਹ ਟੀ ਪੁਆਇੰਟ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਜਦੋਂ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਮਗਰੋਂ ਉਕਤ ਵਿਅਕਤੀ ਸੋਨੂ ਸ਼ਰਮਾ ਵਾਸੀ ਸਿਵਲ ਲਾਇਨ ਪਟਿਆਲਾ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।