ਪਟਿਆਲਾ: ਸਿਹਤ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਵਿਖੇ ਚੱਲ ਰਹੇ ਕਰੀਬ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਲਿਆ ਜਾਇਜ਼ਾ
ਪੰਜਾਬ ਦੇ ਮੈਡੀਕਲ ਸਿੱਖਿਆ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕਰਦਿਆਂ ਕਾਲਜ ਅਤੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕਰੀਬ 150 ਕਰੋੜ ਰੁਪਏ ਦੇ ਚੱਲ ਰਹੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮ ਮਿਥੇ ਸਮੇਂ ’ਚ ਪੂਰੇ ਕਰਨੇ ਯਕੀਨੀ ਬਣਾਏ ਜਾਣ ਅਤੇ ਚੱਲ ਰਹੇ ਕੰਮਾਂ ਦੀ ਗੁਣਵੱਤਾ ਦਾ ਵੀ ਵਿਸ਼ੇਸ਼ ਧਿਆਨ