ਮੁਕਤਸਰ: ਕਲਕੱਤਾ ਵਿਖੇ ਜਬਰ ਜ਼ਨਾਹ ਦਾ ਸ਼ਿਕਾਰ ਹੋਈ ਮਹਿਲਾ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਕੀਤਾ ਜਾਵੇਗਾ ਪ੍ਰਦਰਸ਼ਨ : ਯੰਗ ਬਲੱਡ ਐਨਜੀਓ ਪ੍ਰਧਾਨ ਜਗਜੀਤ
ਸ਼੍ਰੀ ਮੁਕਤਸਰ ਸਾਹਿਬ ਵਿਖੇ ਯੰਗ ਬਲੱਡ ਐਨਜੀਓ ਦੇ ਪ੍ਰਧਾਨ ਜਗਜੀਤ ਸੰਧੂ ਨੇ ਕਿਹਾ ਕਿ ਕਲਕੱਤਾ ਵਿਖੇ ਜਬਰ ਜਨਾਹ ਦਾ ਸ਼ਿਕਾਰ ਹੋਈ ਮਹਿਲਾ ਡਾਕਟਰ ਨੂੰ ਇਨਸਾਫ ਦਵਾਉਣ ਲਈ ਉਹਨਾਂ ਵੱਲੋਂ ਜਲਦ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਜਲਦ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।