ਖੰਨਾ: ਜੀਟੀ ਰੋਡ ਉਪਰ ਫੋਕਲ ਪੁਆਇੰਟ ਨੇੜੇ ਸੜਕ ਹਾਦਸਾ, ਇੱਕ ਵਿਅਕਤੀ ਦੀ ਮੌਤ, ਨਹੀਂ ਹੋਈ ਮ੍ਰਿਤਕ ਦੀ ਪਛਾਣ
ਬੀਤੀ ਰਾਤ ਕਰੀਬ 9 ਵਜੇ ਦਾ ਹਾਦਸਾ ਦੱਸਿਆ ਜਾ ਰਿਹਾ ਹੈ। ਰਾਹਗੀਰਾਂ ਨੇ ਸੜਕ ਕਿਨਾਰੇ ਜਖ਼ਮੀ ਹਾਲਤ 'ਚ ਪਏ ਵਿਅਕਤੀ ਨੂੰ ਸਿਵਲ ਹਸਪਤਾਲ ਦਾਖਲ ਕਰਾਇਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਸੀ। ਉਸਦੀ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਮੋਰਚਰੀ 'ਚ ਸਿਫਟ ਕੀਤਾ ਗਿਆ। ਪੁਲਿਸ ਨੇ ਵੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ।