ਮੁਕਤਸਰ: ਪੁਲਿਸ ਨੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ 3 ਕਿਲੋ 208 ਗ੍ਰਾਮ ਅਫੀਮ ਸਮੇਤ ਕੀਤਾ ਕਾਬੂ : ਮਨਮੀਤ ਢਿੱਲੋ, ਐਸਪੀ
ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਐਸਐਸਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ 2 ਨੌਜਵਾਨਾਂ ਨੂੰ 3 ਕਿਲੋ 208 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ। ਇਹ ਜਾਣਕਾਰੀ ਪੁਲਿਸ ਵਿਭਾਗ ਵੱਲੋਂ ਦੁਪਹਿਰ 3 ਵਜ਼ੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਐਸਪੀ ਮਨਮੀਤ ਸਿੰਘ ਢਿੱਲੋ ਨੇ ਦਿੱਤੀ।