ਫਾਜ਼ਿਲਕਾ: ਧੂਮਧਾਮ ਨਾਲ ਮਨਾਇਆ ਗਿਆ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ, ਵੱਖ-ਵੱਖ ਥਾਵਾਂ ਤੇ ਜਲਾਏ ਗਏ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ
ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ, ਦੁਸਹਿਰੇ ਦਾ ਤਿਉਹਾਰ ਸਰਹੱਦੀ ਸ਼ਹਿਰ ਫ਼ਾਜ਼ਿਲਕਾ ਵਿੱਚ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਵਿਸ਼ਾਲ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ।