ਪਟਿਆਲਾ: ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਵਿਖੇ 'ਸਾਂਝ' ਅਲੂਮਨਾਈ ਮੀਟ 2026
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ 'ਸਾਂਝ-ਅਲੂਮਨਾਈ ਮੀਟ 2026' ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਰਤਨ ਸਿੰਘ ਨੇ ਯੂਨੀਵਰਸਿਟੀ ਦੇ ਵਿਕਾਸ ਵਿੱਚ ਪੁਰਾਣੇ ਵਿਦਿਆਰਥੀਆਂ ਦੀ ਭੂਮਿਕਾ 'ਤੇ ਜ਼ੋਰ ਦਿੱਤਾ। ਸਮਾਗਮ ਵਿੱਚ ਸੱਭਿਆਚਾਰਕ ਪ੍ਰੋਗਰਾਮ ਅਤੇ ਵਿਸ਼ੇਸ਼ ਸਨਮਾਨ ਸਮਾਰੋਹ ਵੀ ਕਰਵਾਇਆ ਗਿਆ।