ਮੁਕਤਸਰ: ਜ਼ਿਲ੍ਹੇ ਵਿੱਚ ਲਗਾਈ ਗਈ ਨੈਸ਼ਨਲ ਲੋਕ ਅਦਾਲਤ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ
ਸ਼੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜਕੁਮਾਰ ਦੀ ਅਗਵਾਈ ਹੇਠ ਇਸ ਸਾਲ ਦੀ ਪਹਿਲੀ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਦੁਪਹਿਰ 2 ਵਜੇ ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਯੋਗ ਰਾਜਕੁਮਾਰ ਨੇ ਦੱਸਿਆ ਹੈ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 29,589 ਮਾਮਲੇ ਸੁਣਵਾਈ ਲਈ ਰੱਖੇ ਗਏ ਹਨ।