ਜਗਰਾਉਂ: ਲੁਧਿਆਣਾ ਦਿਹਾਤੀ ਪੁਲਿਸ ਵਲੋਂ ਸਕੂਲਾਂ ਦੇ ਸਮੇਂ ਵਿਸ਼ੇਸ਼ ਨਾਕਾਬੰਦੀ ਅਤੇ ਜਾਂਚ
ਲੁਧਿਆਣਾ ਦਿਹਾਤੀ ਪੁਲਿਸ ਨੇ ਸਕੂਲਾਂ ਦੇ ਲੱਗਣ ਅਤੇ ਛੁੱਟੀ ਦੇ ਸਮੇਂ ਵਿਸ਼ੇਸ਼ ਨਾਕਾਬੰਦੀ, ਪੈਟਰੋਲਿੰਗ ਅਤੇ ਚੈਕਿੰਗ ਦੀ ਸ਼ੁਰੂਆਤ ਕੀਤੀ ਹੈ। ਸ਼ਰਾਰਤੀ ਅਨਸਰਾਂ ਅਤੇ ਦੋ ਪਹੀਆ ਵਾਹਨਾਂ ਦੀ ਸਖ਼ਤ ਜਾਂਚ ਹੋ ਰਹੀ ਹੈ। ਨੌਜਵਾਨਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਵੀ ਜਾਣੂਕਾਰੀ ਦਿੱਤੀ ਜਾ ਰਹੀ ਹੈ।