ਮੋਗਾ: ਬੁੱਗੀਪੁਰਾ ਬਾਈਪਾਸ ਤੇ ਐਕਸੀਡੈਂਟ ਦੌਰਾਨ ਦੋ ਨੌਜਵਾਨਾਂ ਦੀ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਨੇ ਬਚਾਈ ਜਾਨ
ਬੁੱਗੀਪੁਰਾ ਬਾਈਪਾਸ ਤੇ ਦੇਰ ਰਾਤ ਮੋਟਰਸਾਈਕਲ ਅਤੇ ਗੱਡੀ ਦੀ ਟੱਕਰ ਹੋ ਗਈ। ਜਿਸ ਵਿਚ ਮੋਟਰਸਾਈਕਲ ਸਵਾਰ ਦੋ ਗੰਭੀਰ ਜ਼ਖਮੀ ਹੋ ਗਏ। ਉਥੋਂ ਦੀ ਲੰਘ ਰਹੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀ ਹਸਪਤਾਲ ਭੇਜਿਆ। ਮੌਕੇ ਤੇ ਫੋਨ ਕਰਕੇ ਪੁਲਿਸ ਨੂੰ ਜਾਣਕਾਰੀ ਦਿੱਤੀ।