ਨਕੋਦਰ: 5 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰੇਗੀ ਨੰਬਰਦਾਰ ਯੂਨੀਅਨ
ਨੰਬਰਦਾਰ ਯੂਨੀਅਨ ਵੱਲੋਂ 5 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਕੋਦਰ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਹੇਅਰ ਨੇ ਕਿਹਾ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ।