ਮੁਕਤਸਰ: ਮਲੋਟ ਰੋਡ 'ਤੇ ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਦੋ ਘੰਟੇ ਬੱਸ ਸਟੈਂਡ ਬੰਦ ਕਰ ਕੇ ਕੀਤਾ ਗਿਆ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ ਵਿਖੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਦੋ ਘੰਟੇ ਲਈ ਬੱਸ ਸਟੈਂਡ ਬੰਦ ਕਰਕੇ ਪ੍ਰਦਰਸ਼ਨ ਕੀਤਾ ਗਿਆ। ਦੁਪਹਿਰ ਕਰੀਬ 1 ਵਜੇ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।