ਮੁਕਤਸਰ: ਰੇਲਵੇ ਰੋਡ ਤੇ ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਵੱਲੋਂ ਸ਼੍ਰੀ ਹਨੁਮਾਨ ਜਯੰਤੀ ਮੌਕੇ ਵਿਸ਼ਾਲ ਰੱਥ ਯਾਤਰਾ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਵੱਲੋਂ ਸ਼੍ਰੀ ਹਨੁਮਾਨ ਜਯੰਤੀ ਮੌਕੇ ਸ਼ਹਿਰ ਵਿੱਚ ਦੂਸਰੀ ਵਿਸ਼ਾਲ ਰਥ ਯਾਤਰਾ ਦਾ ਆਯੋਜਨ ਕੀਤਾ ਗਿਆ।ਇਹ ਰਥ ਯਾਤਰਾ ਸ੍ਰੀ ਮੰਨਨ ਧਾਮ ਮੰਦਰ ਤੋਂ ਸ਼ੁਰੂ ਹੋ ਕੇ ਬੈਂਕ ਰੋਡ ਸਥਿਤ ਸ੍ਰੀ ਮਹਾਦੇਵ ਮੰਦਿਰ ਵਿਖੇ ਦੇਰ ਸ਼ਾਮ 7 ਵਜੇ ਪਹੁੰਚ ਕੇ ਸੰਪੰਨ ਹੋਈ। ਇਸ ਰੱਥ ਯਾਤਰਾ ਵਿੱਚ ਵੱਖ-ਵੱਖ ਧਾਰਮਿਕ ਸਮਾਜਿਕ ਅਤੇ ਸਿਆਸੀ ਪਾਰਟੀਆਂ ਦੇ ਆਗੂ ਸ਼ਾਮਿਲ ਹੋਏ।