ਨਵਾਂਸ਼ਹਿਰ: ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਰੋਕਣ ਦਾ ਕੇਂਦਰ ਸਰਕਾਰ ਦਾ ਫੈਸਲਾ ਗਲਤ: ਸਾਂਸਦ ਮਲਵਿੰਦਰ ਸਿੰਘ ਕੰਗ
ਨਵਾਂਸ਼ਹਿਰ: ਅੱਜ ਮਿਤੀ 16 ਸਤੰਬਰ 2025 ਦੀ ਸਵੇਰੇ 9 ਵਜੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮਲਵਿੰਦਰ ਸਿੰਘ ਕੰਗ ਨੇ ਇੱਕ ਵੀਡੀਓ ਜਾਰੀ ਕਰ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾ ਲਈ ਜਾਣ ਵਾਲੀਆਂ ਸੰਗਤਾਂ ਤੇ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਰੋਕ ਲਗਾਉਣ ਦੇ ਫੈਸਲੇ ਦੀ ਨਿਖੇਦੀ ਕੀਤੀ ਹੈ। ਉਹਨਾਂ ਕਿਹਾ ਕਿ ਜਦੋਂ ਭਾਰਤ ਤੇ ਪਾਕਿਸਤਾਨ ਵਿੱਚ ਕ੍ਰਿਕਟ ਮੈਚ ਖੇਡਿਆ ਜਾ ਸਕਦਾ ਹੈ ਤਾਂ ਸੰਗਤਾਂ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਤੋਂ ਦੂਰ ਕਿਉਂ ਰਹਿਣ।