ਮੁਕਤਸਰ: ਚੱਕ ਰੋਡ 'ਤੇ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਕਾਕਾ ਬਰਾੜ ਦੀ ਰਿਹਾਇਸ਼ ਸਾਹਮਣੇ ਦਿੱਤਾ ਧਰਨਾ
ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ। ਦੁਪਹਿਰ ਕਰੀਬ 1 ਵਜੇ ਕੀਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜਗਸੀਰ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਕਾਰ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਭੱਜ ਰਹੀ।