ਮਲੇਰਕੋਟਲਾ: ਕੰਟਰੋਲ ਰੂਮ ਦਾ ਨੰਬਰ 1800-180-2141 ਜਾਰੀ ਕਰਦਿਆਂ ਡੀਸੀ ਨੇ ਆਮ ਲੋਕਾਂ ਨੂੰ ਚੋਣ ਕਮਿਸ਼ਨ ਦੇ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ
ਡੀਸੀ ਡਾ.ਪੱਲਵੀ ਨੇ ਕੰਟਰੋਲ ਰੂਮ ਦਾ ਨੰਬਰ 1800-180-2141 ਜਾਰੀ ਕੀਤਾ । ਉਨ੍ਹਾਂ ਆਮ ਲੋਕਾਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਾਲਾ ਧਨ, ਹਵਾਲਾ ਮਨੀ ਆਦਿ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਨ੍ਹਾਂ ਇਲੈਕਸ਼ਨ ਕਮਿਸ਼ਨ ਨਾਲ ਸੰਪਰਕ ਕੀਤਾ ਜਾਵੇ ।