ਮੁਕਤਸਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਵੱਲੋਂ ਜ਼ਿਲ੍ਹਾ ਜ਼ੇਲ੍ਹ ਦਾ ਕੀਤਾ ਗਿਆ ਦੌਰਾ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।