ਸਰਦੂਲਗੜ੍ਹ: ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਸਰਦੂਲਗੜ੍ਹ 'ਚ ਬਰਸਾਤ ਤੋਂ ਪ੍ਰਭਾਵਿਤ ਘਰਾਂ ਦੇ ਨਿਵਾਸੀਆਂ ਨੂੰ ਰਾਸ਼ਨ ਤੇ ਤਰਪਾਲਾਂ ਮੁਹੱਈਆ ਕਰਵਾਈਆਂ ਗਈਆਂ
ਜਿਲਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਮਨਜਿੰਦਰ ਸਿੰਘ ਵੱਲੋਂ ਘੱਗਰ ਦਰਿਆ ਦਾ ਦੌਰਾ ਕੀਤਾ ਗਿਆ ਇਸ ਮੌਕੇ ਉਨਾਂ ਇੱਥੇ ਹਾਜ਼ਰ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਘੱਗਰ ਦਰਿਆ ਦੇ ਹਲਾਤਾਂ ਬਾਰੇ ਗੱਲਬਾਤ ਕੀਤੀ ਅਤੇ ਇਸ ਮੌਕੇ ਸੈਸ਼ਨ ਜੱਜ ਵੱਲੋਂ ਪਿੰਡ ਅਹਲੂਪੁਰ ਵਿਖੇ ਭਾਰੀ ਮੀਹ ਦੇ ਨਾਲ ਪੀੜਿਤ ਪਰਿਵਾਰਾਂ ਨੂੰ ਮਿਲ ਕੇ ਉਹਨਾਂ ਨੂੰ ਰਾਸ਼ਨ ਅਤੇ ਤਰਪਾਲਾ ਵਰਗੀਆਂ ਜਰੂਰੀ ਚੀਜ਼ਾਂ ਮੁਹਈਆ ਕਰਵਾਈਆਂ