ਮੁਕਤਸਰ: ਸਿੱਖ ਸੰਗਤ ਸ਼੍ਰੋਮਣੀ ਕਮੇਟੀ ਦੀਆਂ ਬਨਵਾਉਣ ਵੋਟਾਂ : ਭਾਈ ਹਰਜੋਤ ਸਿੰਘ ਖਾਲਸਾ ਲੱਧੂਵਾਲਾ ਸੇਵਾਦਾਰ, ਪੰਥਕ ਅਕਾਲੀ ਲਹਿਰ
ਸ਼੍ਰੀ ਮੁਕਤਸਰ ਸਾਹਿਬ ਵਿਖੇ ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਹਰਜੋਤ ਸਿੰਘ ਖਾਲਸਾ ਲੱਧੂਵਾਲਾ ਨੇ ਸਿੱਖ ਸੰਗਤ ਨੂੰ ਸ਼੍ਰੋਮਣੀ ਕਮੇਟੀ ਦੀਆਂ ਆਗਾਮੀ ਸਮੇਂ ਵਿੱਚ ਹੋਣ ਵਾਲੀਆਂ ਚੋਣਾਂ ਸਬੰਧੀ ਵੋਟਾਂ ਬਣਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼ਾਮ 4 ਵਜੇ ਪ੍ਰੈਸ ਨੋਟ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੂੰ ਵੀ ਮੰਗ ਪੱਤਰ ਦੇ ਕੇ ਵੋਟਾਂ ਬਣਵਾਉਣ ਵਿੱਚ ਸਹਿਯੋਗ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।