ਮੁਕਤਸਰ: ਰੇਲਵੇ ਰੋਡ 'ਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਵੱਲੋਂ ਸਾਈਕਲ ਰਾਈਡਰ 19 ਕਲੱਬ ਅਤੇ ਐਮਸੀਆਰ ਕਲੱਬ ਦੇ ਸਹਿਯੋਗ ਨਾਲ ਸਾਈਕਲ ਰੈਲੀ ਦਾ ਆਯੋਜਨ
ਸ਼੍ਰੀ ਮੁਕਤਸਰ ਸਾਹਿਬ ਵਿਖੇ ਤੰਦਰੁਸਤ ਜੀਵਨ ਅਤੇ ਵਾਤਾਵਰਨ ਜਾਗਰੂਕਤਾ ਨੂੰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਡ ਵੱਲੋਂ ਸਾਈਕਲ ਰਾਈਡਰ 19 ਕਲੱਬ ਅਤੇ ਐਮਸੀਆਰ ਕਲੱਬ ਮੁਕਤਸਰ ਦੇ ਸਹਿਯੋਗ ਨਾਲ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਦੁਪਹਿਰ ਕਰੀਬ 2 ਵਜੇ ਜਾਰੀ ਕੀਤੇ ਗਏ ਪ੍ਰੈਸ ਨੋਟ ਅਨੁਸਾਰ ਰੈਡਕ੍ਰਾਸ ਤੋਂ ਸ਼ੁਰੂ ਹੋਈ ਇਸ ਰੈਲੀ ਵਿੱਚ ਕਰੀਬ ਸੋ ਸਾਈਕਲ ਸਵਾਰਾਂ ਨੇ ਉਤਸ਼ਾਹ ਦੇ ਨਾਲ ਭਾਗ ਲਿਆ।