ਕਪੂਰਥਲਾ: ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਐਨ.ਐਚ.ਐਮ. ਇੰਪਲਾਈਜ ਯੂਨੀਅਨ ਨੇ ਹੜਤਾਲ ਕਰ ਸਿਵਲ ਸਰਜਨ ਦਫਤਰ ਮੋਹਰੇ ਕੀਤਾ ਰੋਸ ਵਿਖਾਵਾ
ਸਿਹਤ ਵਿਭਾਗ ਚ ਤੈਨਾਤ ਐਨ.ਐਚ.ਐਮ. ਇੰਪਲਾਈਜ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਰੋਜ਼ਾ ਹੜਤਾਲ ਕਰਕੇ ਸਿਵਲ ਸਰਜਨ ਦਫਤਰ ਮੋਹਰੇ ਧਰਨਾ ਦੇ ਕੇ ਰੋਸ ਮੁਜ਼ਾਰਾ ਕੀਤਾ ਗਿਆ। ਯੂਨੀਅਨ ਦੇ ਜਿਲਾ ਆਗੂ ਰਾਮ ਸਿੰਘ ਨੇ ਦਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਕਾਫ਼ੀ ਸਮੇਂ ਤੋਂ ਸਿਹਤ ਵਿਭਾਗ ਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।ਇਸ ਵਾਰ 2 ਮਹੀਨੇ ਤੋਂ ਜ਼ਿਆਦਾ ਸਮੇਂ ਬੀਤਣ ਦੇ ਬਾਅਦ ਵੀ ਕਰਮਚਾਰੀਆਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਗਈਆਂ।