ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਸਟੇਟ ਬਾਡੀ ਵੱਲੋਂ ਅੱਜ ਡੀਸੀ ਦਫਤਰ ਵਿਖੇ ਜ਼ਿਲ੍ਹਾ ਯੂਨਿਟ ਦੀ ਲੀਡਰਸ਼ਿਪ ਅਤੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਨਿਸਟਰੀਅਲ ਕਰਮਚਾਰੀਆਂ ਅਤੇ ਉਹਨਾਂ ਦੀ ਜਥੇਬੰਦੀ ਆਗੂਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਮੰਗਾਂ ਨੂੰ ਲਾਗੂ ਕਰਵਾਉਣ ਲਈ ਜਲਦ ਵੱਡਾ ਐਕਸ਼ਨ ਕਰਨ ਦਾ ਫੈਸਲਾ ਲਿਆ ਗਿਆ।