ਮੁਕਤਸਰ: ਪੁਲਿਸ ਨੇ 15 ਦਿਨ ਵਿੱਚ 56 ਮਾਮਲੇ ਦਰਜ਼ ਕਰਕੇ 88 ਮੁਲਜਮਾਂ ਨੂੰ ਨਸ਼ੀਲੇ ਪਦਾਰਥਾਂ ਦੇ ਨਾਲ ਕੀਤਾ ਕਾਬੂ: ਐਸ.ਐਸ.ਪੀ
ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਗਏ ਅਭਿਆਨ ਤਹਿਤ ਐਸਐਸਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ 1 ਮਾਰਚ ਤੋਂ 15 ਮਾਰਚ ਦੇ ਦਰਮਿਆਨ 56 ਮਾਮਲੇ ਦਰਜ਼ ਕਰਕੇ 88 ਮੁਲਜਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ। ਪੁਲਿਸ ਵੱਲੋਂ ਇਹ ਜਾਣਕਾਰੀ ਸ਼ਾਮ ਸਾਢੇ 5 ਵਜੇ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਦਿੱਤੀ ਗਈ।