ਤਰਨਤਾਰਨ: ਖਡੂਰ ਸਾਹਿਬ: ਪਿੰਡ ਟਾਂਡਾ ਵਿੱਚ ਲੋਕਾਂ ਨੂੰ ਮਿਲੀਆਂ ਘਰਾਂ ਦੀਆਂ ਰਜਿਸਟਰੀਆਂ
ਖਡੂਰ ਸਾਹਿਬ ਹਲਕੇ ਦੇ ਪਿੰਡ ਟਾਂਡਾ ਵਿਖੇ 'ਮੇਰਾ ਘਰ ਮੇਰੇ ਨਾਮ' ਯੋਜਨਾ ਤਹਿਤ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਰਜਿਸਟਰੀਆਂ ਵੰਡੀਆਂ ਗਈਆਂ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਇਸ ਨਾਲ ਲੋਕਾਂ ਨੂੰ ਕਾਨੂੰਨੀ ਮਾਲਕੀ ਹੱਕ ਮਿਲ ਗਏ ਹਨ।