ਜਲੰਧਰ 1: ਪੁਲਿਸ ਨੇ ਇੱਕ ਵਿਅਕਤੀ ਨੂੰ 3 ਕਿੱਲੋ ਹੈਰੋਇਨ ਤੇ 32 ਬੋਰ ਦੇ ਦੋ ਪਿਸਤੌਲ ਕੀਤੇ ਬਰਾਮਦ - ਸਵਪਨ ਸ਼ਰਮਾ, ਪੁਲਿਸ ਕਮਿਸ਼ਨਰ
ਜਲੰਧਰ ਦੇ ਪੁਲਿਸ ਕਮਿਸ਼ਨਰ ਦਫਤਰ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੇ ਕੋਲੋਂ ਤਿੰਨ ਕਿਲੋ ਹੈਰੋਇਨ, 32 ਬੋਰ ਦੇ 2 ਪਿਸਤੋਲ ਪੁਲਿਸ ਨੂੰ ਬਰਾਮਦ ਹੋਏ ਹਨ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।