ਮਲੋਟ: ਸਿਕੰਦਰ ਸਿੰਘ ਮਲੂਕਾ ਖਿਲਾਫ 'ਆਪ' ਇਸਤਰੀ ਵਿੰਗ ਦਾ ਪ੍ਰਦਰਸ਼ਨ, ਪਿੰਡ ਬਾਦਲ 'ਚ ਫੂਕਿਆ ਪੁਤਲਾ
Malout, Muktsar | Oct 22, 2026 ਔਰਤਾਂ ਪ੍ਰਤੀ ਕੀਤੀ ਗਈ ਟਿੱਪਣੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਇਸਤਰੀ ਵਿੰਗ ਨੇ ਪਿੰਡ ਬਾਦਲ ਵਿਖੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਪੁਤਲਾ ਫੂਕਿਆ। ਹਰਸਿਮਰਤ ਕੌਰ ਬਾਦਲ ਦੇ ਘਰ ਦੇ ਬਾਹਰ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਮਹਿਲਾਵਾਂ ਨੇ ਬਿਆਨ ਦੀ ਸਖ਼ਤ ਨਿੰਦਾ ਕੀਤੀ।