ਜਲੰਧਰ 1: ਆਕਸੀਜਨ ਪਲਾਂਟ ਬੰਦ ਹੋਣ ਕਾਰਨ ਮਰੀਜ਼ਾਂ ਦੀ ਹੋਈ ਮੌਤ ਤੋਂ ਬਾਅਦ ਕੈਬਨਿਟ ਮੰਤਰੀ ਮੋਹਿੰਦਰ ਭਗਤ ਸਿਵਲ ਹਸਪਤਾਲ ਪਹੁੰਚੇ ਅਤੇ ਲਿਆ ਜਾਇਜ਼ਾ
ਐਤਵਾਰ ਦੀ ਰਾਤ ਨੂੰ ਟਰੋਮਾ ਸੈਂਟਰ ਵਿਖੇ ਆਕਸੀਜਨ ਪਲਾਂਟ ਬੰਦ ਹੋਣ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਕੈਬਨਟ ਮੰਤਰੀ ਮਹਿੰਦਰ ਭਗਤ ਪੁੱਜੇ ਹਨ ਅਤੇ ਉਹਨਾਂ ਵੱਲੋਂ ਜਾਇਜ਼ਾ ਲਿੱਤਾ ਗਿਆ ਹੈ ਉਹਨਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਸਥਿਤੀ ਦਾ ਪੂਰੀ ਤਰ੍ਹਾਂ ਜਾਇਜ਼ਾ ਲਿੱਤਾ ਜਾਵੇਗਾ ਜੇਕਰ ਕਿਸੇ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਉੱਪਰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।