ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾਕਟਰ ਹਰਮਿੰਦਰ ਪਾਲ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦਾ ਚਾਰਜ ਸੰਭਾਲਿਆ ਇਸ ਤੋਂ ਪਹਿਲਾਂ ਉਹ ਆਪਣੀ ਸੇਵਾਵਾਂ ਜ਼ਿਲਾ ਗੁਰਦਾਸਪੁਰ ਦੇ ਖੇਤੀਬਾੜੀ ਦਫਤਰ ਵਿਖੇ ਬੀਜ ਪ੍ਰੀਖਣ ਅਫਸਰ ਗੁਰਦਾਸਪੁਰ ਵਜੋਂ ਨਿਭਾ ਰਹੇ ਸਨ ਇਸ ਮੌਕੇ ਤੇ ਉਹਨਾਂ ਨੇ ਕਿਹਾ ਹੈ ਕਿ ਉਹ ਆਪਣੀ ਜਿੰਮੇਦਾਰੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।