ਨੰਗਲ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੰਦਿਰ ਲਈ 5 ਲੱਖ ਰੁਪਏ ਦੀ ਗਰਾਂਟ ਦਾ ਕੀਤਾ ਐਲਾਨ
ਨੰਗਲ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਸਮਾਗਮਾਂ 'ਚ ਸ਼ਿਰਕਤ ਕੀਤੀ। ਉਨ੍ਹਾਂ ਦੁਬੇਟਾ ਮੰਦਿਰ ਦੇ ਹਾਲ ਦੀ ਉਸਾਰੀ ਲਈ 5 ਲੱਖ ਰੁਪਏ ਦੀ ਗਰਾਂਟ ਅਤੇ 1.5 ਲੱਖ ਰੁਪਏ ਨਗਦ ਦੇਣ ਦਾ ਐਲਾਨ ਕੀਤਾ। ਮੰਤਰੀ ਨੇ ਲੋਕਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ।