ਮੁਕਤਸਰ: ਪਿੰਡ ਗੂੜੀ ਸੰਘਰ ਵਿਖੇ ਪੁਲਿਸ ਨੇ ਨਸ਼ਾ ਤਸਕਰ ਦੀ 22 ਲੱਖ 72 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ, ਲਗਾਇਆ ਨੋਟਿਸ
ਜ਼ਿਲ੍ਹਾ ਪੁਲਿਸ ਨੇ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਨਸ਼ਿਆਂ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਐਸਐਸਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਹੇਠ ਵੱਡੀ ਕਾਰਵਾਈ ਕਰਦੇ ਹੋਏ ਗਿੱਦੜਬਾਹਾ ਦੇ ਪਿੰਡ ਗੂੜੀਸੰਘਰ ਦੇ ਨਸ਼ਾ ਤਸਕਰ ਦੀ ਪ੍ਰੋਪਰਟੀ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੁਲਿਸ ਵੱਲੋਂ ਦੁਪਹਿਰ 3:30 ਵਜੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ।