ਭਿੱਖੀਵਿੰਡ: ਕਾਹਲਵਾਂ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
ਕਾਹਲਵਾਂ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸਾਬਕਾ ਜਨਰਲ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਵਿਚਾਰਾਂ ਨੂੰ ਅਪਣਾਉਣ ਦੀ ਡਾਢੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਲੜਦਿਆਂ ਦੇਸ਼ ਅੰਦਰ ਧਰਮ ਨਿਰਪੱਖ ਕਦਰਾਂ ਕੀਮਤਾਂ ਵਾਲਾ ਜਮਹੂਰੀ ਅਤੇ ਬਰਾਬਰਤਾ ਆਧਾਰਿਤ ਸਮਾਜਿਕ ਰਾਜਨੀਤਕ ਢਾਂਚਾ ਬਣਾਉਣ ਦਾ ਸੁਪਨਾ ਲਿਆ ਸੀ।