ਮੁਕਤਸਰ: ਥਾਂਦੇਵਾਲਾ ਰੋਡ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਸ਼੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਥਾਂਦੇਵਾਲਾ ਰੋਡ ਤੇ ਆਪਣੀ ਰਿਹਾਇਸ਼ ਵਿਖੇ ਆਮ ਲੋਕ ਅਤੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਉਹਨਾਂ ਦਾ ਹੱਲ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ਼ ਤੇ ਸ਼ਾਮ ਕਰੀਬ 4 ਵਜੇ ਸਾਂਝੀ ਕੀਤੀ।