ਕਲਾਨੌਰ: ਭ੍ਰਿਸ਼ਟਾਚਾਰ ਖਤਮ ਕਰਨ ਵਾਲੀ ਆਪ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੇ ਨਾਲ ਕਰ ਰਹੀ ਹੈ ਸ਼ਰੇਆਮ ਲੁੱਟ : ਸਾਬਕਾ ਮੰਤਰੀ ਛੋਟੇਪੁਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਛੋਟੇਪੁਰ ਵੱਲੋਂ ਅੱਜ ਦਾਣਾ ਮੰਡੀ ਕਲਾਨੌਰ ਵਿੱਚ ਪਿਛਲੇ ਦਿਨਾਂ ਤੋਂ ਝੋਨਾ ਵੇਚਣ ਲਈ ਬੈਠੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਮੰਡੀਆਂ ਵਿੱਚ ਦੇਸ਼ ਦੇ ਅੰਨਦਾਤਾ ਕਿਸਾਨ ਦੀ ਸ਼ਰੇਆਮ ਲੁੱਟ ਹੋ ਰਹੀ ਹੈ।