ਵਿਦਿਆਰਥੀਆਂ ਨੂੰ ਸਕੂਲਾਂ ਦੇ ਅੰਦਰੋਂ ਹੀ ਬੱਸਾਂ ‘ਚ ਚੜ੍ਹਾਇਆ ਅਤੇ ਉਤਾਰਿਆ ਜਾਵੇਗਾ : ਡਿਪਟੀ ਕਮਿਸ਼ਨਰ ਵਲੋਂ ਨਿਰਦੇਸ਼
ਸਕੂਲੀ ਬੱਸਾਂ ਕੈਂਪਸ ਦੇ ਅੰਦਰ ਹੀ ਖੜ੍ਹੀਆਂ ਕਰਨ ਦੀ ਹਦਾਇਤ
ਕਪੂਰਥਲਾ, 6 ਜੁਲਾਈ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੇ ਸਾਰੇ ਨਿੱਜੀ ਸਕੂਲਾਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਕੈਂਪਸ ਦੇ ਅੰਦਰੋਂ ਹੀ ਸਕੂਲੀ ਬੱਸਾਂ ਵਿੱਚ ਚਾੜ੍ਹਨ ਅਤੇ ਉਤਾਰਣ ਨੂੰ ਯਕੀਨੀ ਬਣਾਉਣ। ਉਨ੍ਹਾਂ ਸਕੂਲਾਂ ਨੂੰ ਸੜਕਾਂ ਦੇ ਕਿਨਾਰੇ ’ਤੇ ਬੱਸਾਂ ਖੜ੍ਹੀਆਂ ਨਾ ਕਰਨ ਦੇ ਵੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਅਜਿਹਾ ਕਰਨ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵਧਦਾ ਹੈ ਤੇ ਟ੍ਰੈਫਿਕ ਜਾਮ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਕੂਲ ਵਿਦਿਆਰਥੀਆਂ ਨੂੰ ਸਕੂਲ ਦੀ ਇਮਾਰਤ ਤੋਂ ਬਾਹਰ ਬੱਸਾਂ ਵਿੱਚ ਚਾੜ੍ਹਨ ਅਤੇ ਉਤਾਰਨ ਦੀ ਇਜਾਜ਼ਤ ਦੇ ਰਹੇ ਹਨ, ਜਦਕਿ ਬੱਸਾਂ ਜਨਤਕ ਸੜਕਾਂ ਦੇ ਕਿਨਾਰੇ ਖੜ੍ਹੀਆਂ ਰਹਿੰਦੀਆਂ ਹਨ। ਇਸ ਨਾਲ ਜਿੱਥੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ, ਉੱਥੇ ਹੀ ਟ੍ਰੈਫਿਕ ਜਾਮ ਲੱਗਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇ