ਜੈਤੋ: ਛੱਜਘੜਾ ਅਤੇ ਹਰਨਾਮਪੁਰਾ ਮੁਹੱਲੇ ਵਿੱਚ 2 ਧਿਰਾਂ ਵਿਚਕਾਰ ਝਗੜੇ ਦੇ ਮਾਮਲੇ ਵਿੱਚ 9 ਮੁਲਜਮ ਗ੍ਰਿਫਤਾਰ, ਇੱਕ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ
Jaitu, Faridkot | Sep 18, 2025 ਡੀਐਸਪੀ ਜੈਤੋ ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਲਾਕੇ ਵਿੱਚ ਹੋਏ ਲੜਾਈ ਝਗੜੇ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਕੁੱਲ 9 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ ਇਹਨਾਂ ਵਿੱਚੋਂ ਇੱਕ ਮੁਲਜ਼ਮ ਪਾਸੋਂ ਪੁਲਿਸ ਨੇ 50 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ ਜਿਸ ਦੇ ਸਬੰਧ ਵਿੱਚ ਉਸਦੇ ਖਿਲਾਫ ਇੱਕ ਵੱਖਰਾ ਮੁਕਦਮਾ ਵੀ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।