ਮੁਕਤਸਰ: ਬੱਲਮਗੜ੍ਹ ਰੋਡ 'ਤੇ ਡਿਪਟੀ ਕਮਿਸ਼ਨਰ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਗਿਆ ਦੌਰਾ ਅਤੇ ਜਾਂਚੇ ਪ੍ਰਬੰਧ
ਸ਼੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਬੱਲਮਗੜ੍ਹ ਰੋਡ ਤੇ ਬਣੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਵੱਲੋਂ ਇਹ ਜਾਣਕਾਰੀ ਸ਼ਾਮ ਕਰੀਬ 4 ਵਜੇ ਜਾਰੀ ਕੀਤੀ ਗਈ। ਡੀਸੀ ਵੱਲੋਂ ਪਬਲਿਕ ਹੈਲਥ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਚੱਲ ਰਹੇ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ, ਉਥੇ ਸੀਵਰੇਜ ਸਮੱਸਿਆ ਦੇ ਹੱਲ ਵਾਸਤੇ ਵੀ ਪ੍ਰਬੰਧ ਜਾਂਚੇ।