ਨਕੋਦਰ: ਨਕੋਦਰ 'ਚ ਝੋਨੇ ਦੀ ਖਰੀਦ ਲਈ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਨਕੋਦਰ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਮੰਡੀਆਂ 'ਚ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਮਾਰਕੀਟ ਕਮੇਟੀ ਚੇਅਰਮੈਨ ਲਖਵੀਰ ਸਿੰਘ ਉਪਲ ਅਤੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਕਿਸਾਨਾਂ ਨੂੰ ਫ਼ਸਲ ਵੇਚਣ 'ਚ ਕੋਈ ਮੁਸ਼ਕਲ ਨਾ ਆਵੇ, ਇਸ ਲਈ ਪ੍ਰਬੰਧਾਂ 'ਤੇ ਜ਼ੋਰ ਦਿੱਤਾ ਗਿਆ।