ਮੁਕਤਸਰ: ਕੋਟਕਪੂਰਾ ਰੋਡ 'ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮਲੋਟ ਖ਼ਿਲਾਫ਼ ਰੋਸ ਪ੍ਰਦਰਸ਼ਨ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮਲੋਟ ਦੇ ਖਿਲਾਫ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਮੇਨ ਦਫ਼ਤਰ ਕੋਟਕਪੂਰਾ ਰੋਡ ਉਪਰ ਧਰਨਾ ਦਿੱਤਾ ਗਿਆ। ਇਸ ਮੌਕੇ ਤੇ ਮੋਰਚੇ ਦੇ ਆਗੂ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮਲੋਟ ਦੇ ਇਕ ਠੇਕਾ ਮੁਲਾਜ਼ਮ ਸੁਰਿੰਦਰ ਸਿੰਘ (ਆਊਟਸੋਰਸ) ਦੀ ਮੌਤ ਪਿਛਲੇ ਸਾਲ2023 ਦੇ ਨਵੰਬਰ ਮਹੀਨੇ ਦੀ ਹੋਈ ।