ਅੰਮ੍ਰਿਤਸਰ 2: ਅੰਮ੍ਰਿਤਸਰ ਵਿੱਚ ਚੋਣਾਂ ਲਈ ਸੁਰੱਖਿਆ ਸਖ਼ਤ, ਪੈਰਾਮਿਲਟਰੀ ਫੋਰਸ ਦੀਆਂ 3 ਕੰਪਨੀਆਂ ਤਾਇਨਾਤ
ਅੰਮ੍ਰਿਤਸਰ ਵਿੱਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਸ਼ਹਿਰ ਵਿੱਚ ਪੈਰਾਮਿਲਟਰੀ ਫੋਰਸ ਦੀਆਂ 3 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਹੌਟਸਪੌਟਸ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।