ਪਟਿਆਲਾ: 60 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਕੋਤਵਾਲੀ ਪੁਲਿਸ ਨੇ ਇੱਕ ਵਿਅਕਤੀ ਖਿਲਾਫ ਮਾਮਲਾ ਕੀਤਾ ਦਰਜ
ਸਹਾਇਕ ਥਾਣੇਦਾਰ ਗੁਰਮੇਲ ਗਿਰ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਗੋਪਾਲ ਕਲੋਨੀ ਕੋਲ ਮੌਜੂਦ ਸੀ। ਇੱਕ ਵਿਅਕਤੀ ਦੀ ਸਕੂਟਰੀ ਨੂੰ ਸ਼ੱਕ ਦੇ ਅਧਾਰ ਉਤੇ ਰੋਕ ਕੇ ਚੈਕ ਕਰਨ ਤੇ 60 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜਿਸ ਤੋਂ ਬਾਅਦ ਥਾਣਾ ਕੋਤਵਾਲੀ ਪੁਲਿਸ ਨੇ ਐਨ ਡੀ ਪੀ ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ ਹੈ।