ਗੁਰਦਾਸਪੁਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਬਘੇਲ ਸਿੰਘ ਬਾਹੀਆਂ ਨੇ ਪਿੰਡ ਪੂਰੋਵਾਲ ਵਿਖੇ ਜੋੜਾ ਸਰਕਲ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
ਭਾਜਪਾ ਦੇ ਸੀਨੀਅਰ ਆਗੂ ਬਘੇਲ ਸਿੰਘ ਬਾਹੀਆਂ ਨੇ ਪੁਰੋਵਾਲ ਵਿਖੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਹੋਣ ਜਾ ਰਹੇ ਬੂਥ ਸੰਮੇਲਨ ਦੇ ਸਬੰਧ ਵਿੱਚ ਜੋੜਾ ਸਰਕਲ ਦੇ ਪਾਰਟੀ ਵਰਕਰਾਂ ਅਤੇ ਅਹੁਦੇਦਾਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਇਸ ਵਿੱਚ ਉਨ੍ਹਾਂ ਨੇ ਹਾਜ਼ਰ ਅਹੁਦੇਦਾਰ ਸਾਹਿਬਾਨਾਂ ਦੀਆਂ ਮੁਸ਼ਕਿਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਕਿਹਾ ਕਿ ਅੱਗੇ ਤੋਂ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ।