ਬਠਿੰਡਾ: ਬਠਿੰਡਾ ਮੰਡੀਆਂ 'ਚ 9.94 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, ਖ਼ਰੀਦ ਪ੍ਰਕਿਰਿਆ ਜਾਰੀ
ਬਠਿੰਡਾ ਦੀਆਂ ਮੰਡੀਆਂ ਵਿੱਚ ਹੁਣ ਤੱਕ 9.94 ਲੱਖ ਮੀਟ੍ਰਿਕ ਟਨ ਝੋਨਾ ਪਹੁੰਚ ਚੁੱਕਾ ਹੈ, ਜਿਸ ਵਿੱਚੋਂ 8.20 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਹੈ। ਪ੍ਰਸ਼ਾਸਨ ਫ਼ਸਲ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਨੂੰ ਲੈ ਕੇ ਲਗਾਤਾਰ ਨਿਗਰਾਨੀ ਕਰ ਰਿਹਾ ਹੈ।