ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਦੋਨਾ ਨਾਨਕਾ ਦੇ ਨਜਦੀਕ ਦਰਿਆ ਤੇ ਪੁਲ ਨਾ ਹੋਣ ਕਾਰਨ ਦਰਜਨਾਂ ਪਿੰਡਾਂ ਦੇ ਲੋਕ ਹਰ ਰੋਜ਼ ਆਪਣੀ ਜਾਨ ਤਲੀ 'ਤੇ ਧਰ ਕੇ ਕਿਸ਼ਤੀ ਰਾਹੀਂ ਦਰਿਆ ਪਾਰ ਕਰਨ ਲਈ ਮਜਬੂਰ ਹਨ। ਲੋਕਾਂ ਨੇ ਦੱਸਿਆ ਕਿ ਇੱਥੋਂ ਦੇ ਬਹੁਤ ਸਾਰੇ ਕਿਸਾਨਾਂ ਦੀ ਜ਼ਮੀਨ ਦਰਿਆ ਦੇ ਦੂਜੇ ਪਾਸੇ ਹੈ, ਜਿਸ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਕਿਸ਼ਤੀ ਰਾਹੀਂ ਆਉਣਾ-ਜਾਣਾ ਪੈਂਦਾ ਹੈ। ਹਾਲਾਤ ਇਹ ਹਨ ਕਿ ਕਿਸ਼ਤੀ ਚਲਾਉਣ ਲਈ ਵੀ ਕੋਈ ਪੱਕਾ ਮਲਾਹ ਨਹੀਂ ਹੈ।