ਭਾਜਪਾ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੋਹਰੀ ਨੀਤੀ ਅਪਣਾ ਰਹੀ ਹੈ। ਓਹਨਾ ਕਿਹਾ 'ਆਪ' ਸਰਕਾਰ ਸਾਰੇ ਦੇਸ਼ ਵਿੱਚ ਕਾਂਗਰਸ ਨਾਲ ਗਠਜੋੜ ਕਰ ਰਹੀ ਹੈ ਪਰ ਪੰਜਾਬ ਵਿਚ ਕਹਿ ਰਹੀ ਹੈ ਕਿ ਅਸੀ ਕਾਂਗਰਸ ਪਾਰਟੀ ਨਾਲ ਗਠਜੋੜ ਨਹੀਂ ਕਰਾਂਗੇ। ਇਸ ਕਰਕੇ 'ਆਪ' ਸਰਕਾਰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।