ਡੇਰਾ ਬਾਬਾ ਨਾਨਕ: ਇਤਿਹਾਸਿਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਨਵੀਂ ਬਣੀ ਇਮਾਰਤ ਦੇ ਗੁੰਬਦ ਤੇ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਸ਼ੁਰੂ
ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਨਵੀਂ ਬਣੀ ਇਮਾਰਤ ਦੇ ਗੁੰਬਦ ਤੇ ਪੱਤਰੇ ਲਗਾਉਣ ਦੀ ਕਾਰ ਸੇਵਾ ਅੱਜ ਪਦਮ ਵਿਭੂਸ਼ਣ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਅਤੇ ਮੈਨੇਜਰ ਬਲਜੀਤ ਸਿੰਘ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਨਾਲ ਲੈ ਕੇ ਸਾਂਝੇ ਤੌਰ ਤੇ ਸ਼ੁਰੂ ਕੀਤੀ ਗਈ।