ਮੁਕਤਸਰ: ਪਿਛਲੀਆਂ ਸਰਕਾਰਾਂ ਦੇ ਢਿੱਲੇ ਰਵਈਏ ਕਾਰਨ ਨਸ਼ਾ ਬਣਿਆ ਨਾਸੂਰ : ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ
ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਲੱਗੇ ਲੋਕਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਵੱਲੋਂ ਇਹ ਜਾਣਕਾਰੀ ਸ਼ਾਮ 5 ਵਜ਼ੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ।